Punjab news point : ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਸ ਨੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਹੈ।ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਕੋਲੋਂ 4 ਗ੍ਰਾਮ ਆਈਸ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ ਵਿਚ ਉਸ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਜਲੰਧਰ ਦਿਹਾਤੀ ਪੁਲਸ ਦੇ ਐਸਐਸਪੀ ਅੰਕੁਰ ਗੁਪਤਾ ਨੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਲਦੀ ਹੀ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ।ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦੀ ਹੀ ਅਸੀਂ ਤੁਹਾਡੇ ਨਾਲ ਇਸ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਆਈਸ ਬਰਾਮਦ ਕੀਤੀ ਹੈ। ਫਿਲਹਾਲ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਦੱਸਿਆ ਕਿ ਕਿੰਨੀਆਂ ਨਸ਼ੀਲੀਆਂ ਦਵਾਈਆਂ ਫੜੀਆਂ ਗਈਆਂ ਹਨ।