4 ਲੱਖ ਤੋਂ ਵੱਧ ਨਸ਼ੀਲੀ ਗੋਲੀਆਂ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

अपराधिक पंजाब

Punjab news point : ਬਰਨਾਲਾ ਦੇ ਸੀਆਈਏ ਸਟਾਫ ਨੇ ਅੰਤਰਰਾਜੀ ਨਸ਼ਾ ਤਸਕਰਾਂ ਦੇ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿੱਚੋਂ ਚਾਰ ਲੱਖ ਤੋਂ ਜ਼ਿਆਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸਐਸਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਟਿਆਲਾ ਤੋਂ ਇੱਕ ਮੁਲਜ਼ਮ ਨੂੰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਕੜੀ ਨਾਲ ਕੜੀ ਜੋੜਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਰਨਾਲਾ ਪੁਲਿਸ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੱਖ 25 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵਾਹਨ ਬਰਾਮਦ ਕਰ ਲਿਆ ਗਿਆ ਹੈ।

ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਪਟਿਆਲਾ ਦੇ ਰਹਿਣ ਵਾਲੇ ਸ਼ਿਵਰਾਮ ਨਾਮਕ ਵਿਅਕਤੀ ਨੂੰ ਫੜਿਆ ਸੀ। ਪੁਲਿਸ ਨੇ ਉਸ ਕੋਲੋਂ 1 ਲੱਖ 37 ਹਜ਼ਾਰ 550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਸ ਦੀ ਪੁੱਛਗਿੱਛ ਦੇ ਆਧਾਰ ‘ਤੇ ਪੁਲਸ ਨੇ ਸਹਾਰਨਪੁਰ ਜ਼ਿਲਾ ਅਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ ‘ਚ ਛਾਪੇਮਾਰੀ ਕੀਤੀ, ਉਥੋਂ ਪੁਲਸ ਨੇ ਮੁਹੰਮਦ ਆਲਮ, ਅਭਿਸ਼ੇਕ ਕੁਮਾਰ ਅਤੇ ਆਸ਼ੂ ਤਿੰਨੋਂ ਵਾਸੀ ਸਹਾਰਨਪੁਰ, ਫਰਮਾਨ ਅਲੀ ਵਾਸੀ ਮੁਜ਼ੱਫਰਨਗਰ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਕੋਲੋਂ 4 ਲੱਖ 25000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ ਅਤੇ ਇਕ ਐਕਸੈਂਟ ਕਾਰ ਬਰਾਮਦ ਕੀਤੀ ਗਈ ਹੈ। ਪੁਲੀਸ ਵੱਲੋਂ ਇਹ ਕਾਰਵਾਈ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਅਤੇ ਪੁਲੀਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *