ਜਲੰਧਰ ਕੈਂਟ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵੱਲੋਂ ਭਾਰੀ ਰੋਸ ਜਤਾਇਆ

घटना जालंधर

Punjab news point :ਜਲੰਧਰ ਕੈਂਟ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵੱਲੋਂ ਭਾਰੀ ਰੋਸ ਜਤਾਇਆ ਜਾ ਰਿਹਾ ਹੈ। ਦੱਸ ਦੇਈਏ ਜਲੰਧਰ ਕੈਂਟ ਦੇ ਮੁਹੱਲਾ ਨੰਬਰ 32 ‘ਚ ਲਗਾਤਾਰ ਲੋਕ ਸੀਵਰੇਜ ਦੀ ਸਮੱਸਿਆ ਨਾਲ ਜੂੱਝ ਰਹੇ ਹਨ। ਇਸ ਦੌਰਾਨ ਜਦੋਂ ਮੁਹੱਲਾ ਵਾਸੀਆਂ ਨੇ ਸੀਵਰੇਜ ਇੰਚਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਵੱਲੋਂ ਟਾਲ-ਮਟੋਲ ਕਰਦਿਆਂ ਗੱਲ ਅਣਸੁਣੀ ਕਰ ਦਿੱਤੀ।

ਇਸ ਦੌਰਾਨ ਮੁਹੱਲਾ ਵਾਸੀਆਂ ਨੇ ਕਿਹਾ ਕਿ ਗਲੀਆਂ ‘ਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਲੋਕਾਂ ਨੂੰ ਮਲੇਰੀਆ, ਡੇਂਗੂ ਵਰਗੀ ਮਹਾਮਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਆਪਣੇ ਬੱਚਿਆ ਨੂੰ ਵੀ ਬਾਹਰ ਖੇਡਣ ਜਾਣ ਨਹੀਂ ਦੇ ਰਹੇ। ਸੜਕਾਂ ਦੇ ਬਿਜਲੀ ਦੇ ਖੰਬੇ ਲੱਗੇ ਹੋਣ ਕਾਰਨ ਕਰੰਟ ਦੀ ਵੀ ਸਮੱਸਿਆ ਆ ਰਹੀ ਹੈ। ਉਨ੍ਹਾਂ ਇਸ ਸਮੱਸਿਆ ਦਾ ਜਲਦ ਹੱਲ ਕਰਨ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *